List All Activities


National Science Day

Department : , Date : 28/02/2020 28/02/2020 , Venue : college campus , Committee Convenor : Prof.Jatinder Singh , Committee Co-Convenor : Prof.Pratibha Saini
Details :

RUPNAGAR : 28 FEB 2020

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

 

 

ਪੇਂਡੂ ਵਿਕਾਸ ਅਤੇ ਨਾਰੀ ਸਸ਼ਕਤੀਕਰਨ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੀ ਅਹਿਮ ਲੋੜ : ਡਾ. ਪਰਮਵੀਰ ਸਿੰਘ

 

ਇੰਡਿਅਨ ਸਾਇੰਸ ਕਾਂਗਰਸ ਐਸੋਸੀਏਸ਼ਨ (ਪਟਿਆਲਾ ਚੈਪਟਰ) ਦੇ ਸਹਿਯੋਗ ਨਾਲ ਪੇਂਡੂ ਵਿਕਾਸ ਅਤੇ ਨਾਰੀ ਸਸ਼ਕਤੀਕਰਨ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੀ ਭੂਮਿਕਾ ਥੀਮ ਅਧੀਨ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਪ੍ਰੋ. ਆਈ.ਜੇ.ਐੱਸ. ਬਾਂਸਲ, (ਸਾਬਕਾ ਡੀਨ, ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸੰਸਥਾਪਕ: ਪੰਜਾਬ ਅਕੈਡਮੀ ਆੱਫ ਸਾਇੰਸ ਅਤੇ ਇੰਡੀਅਨ ਸਾਇੰਸ ਕਾਂਗਰਸ ਐਸੋਸੀਏਸ਼ਨ ਪਟਿਆਲਾ ਚੈਪਟਰ), ਪ੍ਰੋ. ਐਨ.ਆਰ. ਧਾਮੀਵਾਲ (ਜਨਰਲ ਸਕੱਤਰ, ਪੰਜਾਬ ਅਕੈਡਮੀ ਆੱਫ ਸਾਇੰਸਸ) ਅਤੇ ਡਾ. ਪਰਮਵੀਰ ਸਿੰਘ (ਕਨਵੀਨਰ ਆਈ.ਐਸ.ਸੀ.ਏ. ਅਤੇ ਪ੍ਰੋਗਰਾਮ ਕੋਆਰਡੀਨੇਟਰ, ਐੱਨ.ਐੱਸ.ਐੱਸ. ਪੰਜਾਬ ਯੂਨੀਵਰਸਿਟੀ, ਪਟਿਆਲਾ) ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ, ਵੱਖ-ਵੱਖ ਕਾਲਜਾਂ ਤੋਂ ਆਏ ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਖ਼ੋਜ ਕਰਨ ਲਈ ਪ੍ਰੇਰਿਤ ਕੀਤਾ ਜੋ ਕਿ ਆਮ ਲੋਕਾਂ ਲਈ ਸਹਾਈ ਸਿੱਧ ਹੋ ਸਕੇ।

ਇਸ ਪ੍ਰੋਗਰਾਮ ਦੇ ਕਨਵੀਨਰ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਆਯੋਜਨ ਵਿੱਚ 10 ਕਾਲਜਾਂ ਦੇ ਲਗਭਗ 205 ਵਿਦਿਆਰਥੀਆਂ ਨੇ ਲੇਖ ਲਿਖਣ, ਰੰਗੋਲੀ, ਕੁਇਜ਼, ਪੀ.ਪੀ.ਟੀ ਪ੍ਰੇਜੇਂਟੇਸ਼ਨ, ਪੋਸਟਰ ਪ੍ਰੇਜੇਂਟੇਸ਼ਨ, ਕੋਰੀਓਗ੍ਰਾਫੀ, ਵਰਕਿੰਗ ਮਾਡਲ ਅਤੇ ਸਟੇਟਿਕ ਮਾਡਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਪਰਾਲ਼ੀ ਸਾੜਨ ਦੀ ਸਮੱਸਿਆ, ਪਲਾਸਟਿਕ ਵੇਸਟ, ਪ੍ਰਦੂਸ਼ਨ, ਐਗਰੋ ਵੇਸਟ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਢੁਕਵੇਂ ਮਾਡਲ ਪੇਸ਼ ਕੀਤੇ। ਇਸ ਮੌਕੇ ਮੁੱਖ ਮਹਿਮਾਨ ਡਾ. ਪਰਮਵੀਰ ਸਿੰਘ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਥੀਮ ਤੇ ਚਾਨਣਾਂ ਪਾਉਂਦਿਆਂ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦਾ ਸਦਉਪਯੋਗ ਕਰਕੇ ਪੇਂਡੂ ਵਿਕਾਸ ਅਤੇ ਨਾਰੀ ਸਸ਼ਕਤੀਕਰਨ ਦੇ ਖੇਤਰ ਵਿੱਚ ਸਕਾਰਾਤਮਿਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਉਹਨਾਂ ਨੇ ਉੱਘੇ ਭਾਰਤੀ ਵਿਗਿਆਨੀ ਸਰ. ਸੀ.ਵੀ. ਰਮਨ ਵਰਗੀਆਂ ਮਹਾਨ ਸ਼ਖਸ਼ੀਅਤਾਂ ਦੀ ਜੀਵਨੀ ਤੋਂ ਪ੍ਰੇਰਨਾ ਲੈਣ ਦੀ ਨਸੀਹਤ ਵੀ ਦਿੱਤੀ।

ਇਸ ਮੌਕੇ ਮੁੱਖ ਮਹਿਮਾਨਾਂ, ਕਾਲਜ ਪ੍ਰਿੰਸੀਪਲ ਅਤੇ ਕਾਲਜ ਕਾਉਂਸਲ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ ਨੂੰ ਟਰਾਫ਼ੀ, ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਕੋਰੀਓਗ੍ਰਾਫੀ ਵਿੱਚ ਸਰਕਾਰੀ ਸ਼ਿਵਾਲਿਕ ਕਾਲਜ, ਨਯਾਂ ਨੰਗਲ ਦੀ ਟੀਮ ਨੇ ਪਹਿਲਾ, ਸਰਕਾਰੀ ਕਾਲਜ ਡੇਰਾਬੱਸੀ ਨੇ ਦੂਜਾ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ਼੍ਰੀ ਚਮਕੌਰ ਸਾਹਿਬ ਨੇ ਤੀਜਾ, ਵਰਕਿੰਗ ਮਾਡਲ ਵਿੱਚ ਸਰਕਾਰੀ ਸ਼ਿਵਾਲਿਕ ਕਾਲਜ, ਨਯਾਂ ਨੰਗਲ ਨੇ ਪਹਿਲਾ ਅਤੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ, ਸਟੇਟਿਕ ਮਾਡਲ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਤੀਜਾ, ਸਰਕਾਰੀ ਕਾਲਜ ਡੇਰਾਬੱਸੀ ਨੇ ਦੂਜਾ, ਲੇਖ ਮੁਕਾਬਲੇ ਵਿੱਚ ਸਰਕਾਰੀ ਕਾਲਜ ਡੇਰਾਬੱਸੀ ਨੇ ਪਹਿਲਾ, ਬੱਬਰ ਅਕਾਲੀ ਮੈਮੋ. ਖਾਲਸਾ ਕਾਲਜ ਗੜ੍ਹਸੰਕਰ ਨੇ ਦੂਜਾ ਅਤੇ ਸਰਕਾਰੀ ਕਾਲਜ ਰੋਪੜ ਨੇ ਤੀਜਾ, ਰੰਗੋਲੀ ਮੁਕਾਬਲੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਆਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਡੇਰਾਬੱਸੀ ਨੇ ਦੂਜਾ ਅਤੇ ਬੱਬਰ ਅਕਾਲੀ ਮੈਮੋ. ਖਾਲਸਾ ਕਾਲਜ ਗੜ੍ਹਸੰਕਰ ਨੇ ਤੀਜਾ, ਕੁਇੰਜ਼ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਕ੍ਰਮਵਾਰ ਪਹਿਲਾ ਅਤੇ ਤੀਜਾ ਅਤੇ ਸਰਕਾਰੀ ਕਾਲਜ ਮੁਹਾਲੀ ਨੇ ਦੂਜਾ, ਪੀ.ਪੀ.ਟੀ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਦੂਜਾ, ਬੱਬਰ ਅਕਾਲੀ ਮੈਮੋ. ਖਾਲਸਾ ਕਾਲਜ ਗੜ੍ਹਸੰਕਰ ਨੇ ਤੀਜਾ, ਪੋਸਟਰ ਪ੍ਰੈਜੇਂਟੇਸ਼ਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਆਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਸਰਕਾਰੀ ਕਾਲਜ ਡੇਰਾਬੱਸੀ ਅਤੇ ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਮਨਜੀਤ ਕੌਰ ਮਨਚੰਦਾ, ਅਤੇ ਕਾਲਜ ਕੌਂਸਲ ਮੈਂਬਰ ਪ੍ਰੋ. ਪ੍ਰਤਿਭਾ ਸੈਣੀ, ਡਾ. ਮੀਰਾ ਰਾਣੀ, ਪ੍ਰੋ. ਸਰਬਜੀਤ ਕੌਰ, ਡਾ. ਹਰਜਸ ਕੌਰ ਤੋਂ ਇਲਾਵਾ ਸਮੂਹ ਸਟਾਫ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।