Events & College News
Select to listen
Back to All Events
Nov
26
2025

Constitution Day was celebrated




ਸਰਕਾਰੀ ਕਾਲਜ ਰੋਪੜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

ਮਿਤੀ 26-11-2025 ਰੂਪਨਗਰ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਕਾਲਜ ਲੀਗਲ ਲਿਟਰੇਸੀ ਸੈੱਲ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮੀਨਾ ਕੁਮਾਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਅਮਨਦੀਪ ਕੌਰ, ਮਾਨਯੋਗ ਸੀ ਜੇ ਐੱਮ ਕਮ ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਨੇ ਭਾਰਤੀ ਸੰਵਿਧਾਨ ਦੇ ਇਤਿਹਾਸਕ ਪੱਖ ਅਤੇ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਦਿੱਤੀਆ ਜਾਂਦੀਆ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਵਕਤਾ ਡਾ. ਆਕਾਸ਼ਦੀਪ ਸਿੰਘ ਐਸੋਸੀਏਟ ਪ੍ਰੋਫੈਸਰ ਰਾਇਤ ਕਾਲਜ ਆਫ ਲਾਅ, ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ, ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਅਹਿਮ ਜਾਣਕਾਰੀ ਦਿੱਤੀ।

ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੰਚ ਸੰਚਾਲਣ ਦੀ ਭੂਮਿਕਾ ਡਾ. ਨਿਰਮਲ ਸਿੰਘ ਬਰਾੜ ਨੇ ਨਿਭਾਈ ਅਤੇ ਪ੍ਰੋ. ਲਵਲੀਨ ਵਰਮਾ ਨੇ ਆਏ ਹੋਏ ਮਹਿਮਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਕੁਲਦੀਪ ਕੌਰ ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ ਅਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਰਾਜਵਿੰਦਰ ਸਿੰਘ, ਡਾ.ਆਰਤੀ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਐਡਵੋਕੇਟ ਸ੍ਰੀ ਰਾਜੀਵਰ ਸਿੰਘ ਰਾਏ ਚੀਫ ਲੀਗਲ ਏਡ ਡਿਫੈਂਸ ਕੌਂਸਲ, ਪੈਨਲ ਐਡਵੋਕੇਟ ਸੁਖਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਡਾ. ਵਿਕਰਮਜੀਤ ਸਿੰਘ, ਪ੍ਰੋ. ਜਪਿੰਦਰ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਲਛਮੀ ਅਤੇ ਪ੍ਰੋ ਮਨਦੀਪ ਕੌਰ ਤੋਂ ਇਲਾਵਾ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Event Gallery