27 ਸਤੰਬਰ, 2025 ਰੂਪਨਗਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਵਿਭਾਗ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਲਗਾਏ ਜਾ ਰਹੇ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਦੇ ਤੀਜੇ ਦਿਨ ਵਲੰਟੀਅਰਾਂ ਨੇ ਕਾਲਜ ਹੋਸਟਲ ਅਤੇ ਆਲੇ ਦੁਆਲੇ ਸਫਾਈ ਮੁਹਿੰਮ ਚਲਾ ਕੇ ਪ੍ਰੋਜੈਕਟ ਵਰਕ ਕੀਤਾ। ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਅਤੇ ਸਮਾਜ ਸੇਵਾ ਵਿੱਚ ਆਪਣਾ ਨਿਰਸਵਾਰਥ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫਸਰ ਪ੍ਰੋ.ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ ਪ੍ਰੋ. ਮਨਪ੍ਰੀਤ ਸਿੰਘ ਅਤੇ ਪ੍ਰੋ. ਚੰਦਰਗੁਪਤ ਦੀ ਅਗਵਾਈ ਵਿੱਚ ਪ੍ਰੋਜੈਕਟ ਵਰਕ ਦੌਰਾਨ ਵਲੰਟੀਅਰਾਂ ਨੇ ਕਾਲਜ ਹੋਸਟਲ, ਪਾਰਕ, ਕਾਲਜ ਦੇ ਆਲੇ ਦੁਆਲੇ ਦੀ ਸਫਾਈ ਕੀਤੀ। ਕੈਂਪ ਦੇ ਦੂਜੇ ਸੈਸ਼ਨ (ਬਾਅਦ ਦੁਪਹਿਰ ) ਵਿੱਚ ਡੀ-ਐਡੀਕਸ਼ਨ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੇ ਕੌਂਸਲਰ ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ "ਡਰੱਗ ਐਬਿਊਜ਼ ਪ੍ਰੀਵੇਂਸ਼ਨ ਅਤੇ ਡੀ-ਐਡੀਕਸ਼ਨ ਅਵੇਅਰਨੇਸ" ਵਿਸ਼ੇ ‘ਤੇ ਪ੍ਰੇਰਣਾਤਮਕ ਲੈਕਚਰ ਦਿੱਤਾ ਗਿਆ। ਉਨਾਂ ਨੇ ਵਲੰਟੀਅਰਾਂ ਨੂੰ ਨਸ਼ੇ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਜੀਉਣ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ ਪ੍ਰੋ. ਲਵਲੀਨ ਵਰਮਾ, ਡਾ. ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਤਰਨਜੋਤ ਕੌਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਡਾ. ਨਿਰਮਲ ਸਿੰਘ ਬਰਾੜ, ਡਾ.ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।