Events & College News
Select to listen
Back to All Events
Feb
21
2026

International Mother Language Day was celebrated




ਸਰਕਾਰੀ ਕਾਲਜ ਰੋਪੜ ਵਿਖੇ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ।

ਵਿਦਿਆਰਥੀਆ ਦੇ ਮਾਂ ਬੋਲੀ ਪੰਜਾਬੀ ਸਬੰਧੀ ਕਰਵਾਏ ਗਏ ਸਾਹਿਤਕ ਮੁਕਾਬਲੇ।

ਮਿਤੀ 21-02-2026 ਰੂਪਨਗਰ,

ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਦੋ ਰੋਜ਼ਾ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਜਿਸ ਵਿਚ ਸਹਾਇਕ ਡਾਇਰੈਕਟਰ ਪ੍ਰੋਗਰਾਮ (ਰਿਟਾ.) ਦੂਰਦਰਸ਼ਨ ਕੇਂਦਰ ਜਲੰਧਰ ਸ. ਬਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਡਾ. ਜਸਪਾਲ ਸਿੰਘ, ਸਾਬਕਾ ਪ੍ਰਿੰਸੀਪਲ, ਡਾ. ਦੇਵਿੰਦਰ ਸੈਫ਼ੀ, ਸਾਹਿਤਕਾਰ ਤੇ ਆਲੋਚਕ ਅਤੇ ਨਾਵਲਕਾਰ ਜਸਵੀਰ ਮੰਡ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਪੰਜਾਬੀ ਦੀ ਜ਼ਿੰਦਗੀ ਵਿੱਚ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਸ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਭਾਸ਼ਾਵਾਂ ਦਾ ਗਿਆਨ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਲੰਧਰ ਦੂਰਦਰਸ਼ਨ ਦੇ ਮਕਬੂਲ ਪ੍ਰੋਗਰਾਮ ਸੰਦਲੀ ਪੈੜਾਂ ਨਾਲ ਜੁੜੇ ਕਈ ਅਨੁਭਵ ਵੀ ਸਾਂਝੇ ਕੀਤੇ। ਡਾ. ਦੇਵਿੰਦਰ ਸੈਫ਼ੀ ਨੇ ਕਿਹਾ ਕਿ ਭਾਸ਼ਾ ਦੀ ਤਰੱਕੀ ਲਈ ਸਾਨੂੰ ਸਾਹਿਤਕ ਅਤੇ ਪੁਰਾਤਨ ਫਲਸਫੇ ਦੀ ਪੜਚੋਲ ਕਰਨੀ ਜਰੂਰੀ ਹੈ। ਡਾ. ਜਸਪਾਲ ਸਿੰਘ ਨੇ ਜਿੰਦਗੀ ਦੇ ਹਰ ਪੜਾਅ ਵਿੱਚ ਮਾਂ ਬੋਲੀ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਮਾਂ ਬੋਲੀ ਬੋਲਣ ਤੇ ਫ਼ਖ਼ਰ ਮਹਿਸੂਸ ਕਰਨ ਲਈ ਉਤਸਾਹਿਤ ਕੀਤਾ। ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਸਬੰਧੀ ਲਿਖੀਆਂ ਆਪਣੀਆਂ ਕਵਿਤਾਵਾਂ ਵੀ ਸੁਣਾਈਆਂ। ਇਸ ਮੌਕੇ ਪੰਜਾਬੀ ਅਧਿਆਪਕ ਸ. ਨਰਿੰਦਰ ਸਿੰਘ ਬੰਗਾ ਦਾ ਵਿਸ਼ੇਸ਼ ਸਨਮਾਨਤ ਕੀਤਾ ਗਿਆ।

ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ, ਰੂਪਨਗਰ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਮਨਦੀਪ ਕੌਰ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ "ਪੰਜਾਬੀਏ ਜ਼ੁਬਾਨੇ" ਗੀਤ ਪੇਸ਼ ਕੀਤਾ ਗਿਆ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਗੀਤ ਅਤੇ ਕਵਿਸ਼ਰੀ ਦੀ ਪੇਸ਼ਕਾਰੀ ਵੀ ਕੀਤੀ ਗਈ।

ਡਾ. ਜਤਿੰਦਰ ਕੁਮਾਰ, ਮੁਖੀ ਪੰਜਾਬੀ ਵਿਭਾਗ ਨੇ ਦੱਸਿਆ ਕਿ ਕਰਵਾਏ ਗਏ ਸਾਹਿਤਕ ਮੁਕਾਬਲਿਆਂ ਵਿੱਚ ਕਾਵਿ ਉਚਾਰਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਵਿੰਦਰ ਕੌਰ, ਦੂਜਾ ਸਥਾਨ ਕੋਮਲ ਉੱਪਲ, ਤੀਜਾ ਸਥਾਨ ਨਵਨੀਤ ਕੌਰ, ਅਖਾਣ ਮੁਹਾਵਰੇ ਵਾਰਤਾਲਾਪ ਵਿੱਚ ਪਹਿਲਾ ਸਥਾਨ ਰੁਪਿੰਦਰ ਕੌਰ ਅਤੇ ਮੁਸਕਾਨ ,ਦੂਜਾ ਸਥਾਨ ਜਸ਼ਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ, ਤੀਜਾ ਸਥਾਨ ਸ਼ਿਖਾ, ਗੁਰਲੀਨ ਕੌਰ ਅਤੇ ਜਸਲੀਨ ਕੌਰ, ਪੋਸਟਰ ਮੇਕਿੰਗ ਚ ਪਹਿਲਾ ਸਥਾਨ ਨਵਦੀਪ ਕੌਰ, ਦੂਜਾ ਸਥਾਨ ਰਮਨਪ੍ਰੀਤ ਕੌਰ, ਤੀਜਾ ਸਥਾਨ ਅੰਜਲੀ, ਕਾਵਿ ਸਿਰਜਣ /ਕਹਾਣੀ ਸਿਰਜਣ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੁਰਾਧਾ ਰਾਣੀ, ਦੂਜਾ ਸਥਾਨ ਕੋਮਲਦੀਪ ਕੌਰ, ਤੀਜਾ ਸਥਾਨ ਕੋਮਲ ਉੱਪਲ, ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ ਸਥਾਨ ਸੂਰਜ, ਦੂਜਾ ਸਥਾਨ ਰਮਨਪ੍ਰੀਤ ਅਤੇ ਤੀਜਾ ਸਥਾਨ ਸਹਿਜ ਕੌਰ ਨੇ ਹਾਸਿਲ ਕੀਤਾ।

ਮੰਚ ਸੰਚਾਲਨ ਦੀ ਭੂਮਿਕਾ ਡਾ. ਜਤਿੰਦਰ ਕੁਮਾਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ.ਹਰਦੀਪ ਕੌਰ ਨੇ ਬਾਖੂਬੀ ਨਿਭਾਈ ਅਤੇ ਡਾ. ਨਿਰਮਲ ਸਿੰਘ ਬਰਾੜ ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪੰਜਾਬੀ ਵਿਭਾਗ ਦੇ ਡਾ. ਨਰਿੰਦਰ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਰਜਿੰਦਰ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ.ਗੁਰਪ੍ਰੀਤ ਕੌਰ, ਡਾ.ਮਨਦੀਪ ਕੌਰ ਨੇ ਅਹਿਮ ਸਹਿਯੋਗ ਦਿੱਤਾ। ਪ੍ਰੋਗਰਾਮ ਵਿੱਚ ਕਾਲਜ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਲੈਕਚਰਾਰ ਅਬਦੁਲ ਰਸ਼ੀਦ ਹਾਂਡਾ, ਪੰਜਾਬੀ ਅਧਿਆਪਕ ਰਵਿੰਦਰ ਸਿੰਘ ਅਤੇ ਯਤਿੰਦਰ ਮਾਹਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।