Events & College News
Select to listen
Back to All Events
Oct
03
2025

Observed National Nutrition Month




ਸਰਕਾਰੀ ਕਾਲਜ ਰੋਪੜ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਮਨਾਇਆ

ਮਿਤੀ 3-10-2025, ਰੂਪਨਗਰ, ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਧੀਨ ਹੋਮ ਸਾਇੰਸ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਤੰਦਰੁਸਤ ਸਰੀਰ ਲਈ ਸੰਤੁਲਿਤ ਖੁਰਾਕ ਜਰੂਰੀ ਹੈ।

ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਅਰਵਿੰਦਰ ਕੌਰ ਨੇ ਪੋਸ਼ਣ ਮਾਹ ਦੇ ਥੀਮ ‘ਬਿਹਤਰ ਜਿੰਦਗੀ ਲਈ ਸਹੀ ਖੁਰਾਕ’ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੀ ਅਗਵਾਈ ਵਿੱਚ ਹੋਮ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਸੰਤੁਲਿਤ ਆਹਾਰ ਬਣਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ ਗਿਆ ਅਤੇ ਸੰਤੁਲਿਤ ਆਹਾਰ ਸਬੰਧੀ ਵੱਖ-ਵੱਖ ਨਮੂਨੇ ਪੇਸ਼ ਕੀਤੇ ਗਏ। ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਾਰਟੂਨਿੰਗ ਅਤੇ ਰੰਗੋਲੀ ਦੇ ਮੁਕਾਬਲਿਆਂ ਵਿੱਚ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਪੋਸ਼ਣ ਮਾਹ ਦੇ ਥੀਮ ਬੇਹਤਰ ਜ਼ਿੰਦਗੀ ਲਈ ਸਹੀ ਖੁਰਾਕ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਪੰਜ ਰੋਜ਼ਾ ਵਰਕਸਾਪ ਵੀ ਆਯੋਜਿਤ ਕੀਤੀ ਗਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਉਣ ਵਾਲੇ ਤਿਉਹਾਰਾਂ ਵਿਚ ਮਿਠਾਈਆਂ ਘਰ ਤਿਆਰ ਕਰਨ ਲਈ ਸਿਖਲਾਈ ਦੇਣਾ ਸੀ ।

ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ.ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਸ਼੍ਰੀਮਤੀ ਪ੍ਰਵੀਨ ਚੌਧਰੀ, ਸ਼੍ਰੀਮਤੀ ਨੀਲਮ ਰਾਣੀ ਅਤੇ ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।

ਫੋਟੋ : ਰਾਸ਼ਟਰੀ ਪੋਸ਼ਣ ਮਾਹ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀਆਂ ਝਲਕੀਆਂ।ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਕੇਟਾਂ ਨਾਲ ਸਨਮਾਨਿਤ ਕੀਤਾ ਗਿਆ ।

Event Gallery