Events & College News
Select to listen
Back to All Events
Mar
14
2024

Seven days NSS camp started at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਸ਼ੁਰੂ

ਰੂਪਨਗਰ, ਮਿਤੀ 14-03-2024, ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਸਪੈਸ਼ਲ ਕੈਂਪ ਸ਼ੁਰੂ ਹੋਇਆ। ਜਿਸਦਾ ਉਦਘਾਟਨ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕੀਤਾ ਅਤੇ ਉਹਨਾਂ ਨੇ ਵਲੰਟੀਅਰਾਂ ਨੂੰ ਇਸ ਯੋਜਨਾ ਨਾਲ ਜੁੜ ਕੇ ਸਵੈ-ਵਿਸ਼ਵਾਸ, ਸਖ਼ਸੀਅਤ ਉਸਾਰੀ ਅਤੇ ਸੇਵਾ ਭਾਵਨਾ ਦੇ ਸੰਕਲਪ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਨੇ ਕੌਮੀ ਸੇਵਾ ਯੋਜਨਾ ਦੇ ਸੰਕਲਪ ਅਤੇ ਉਦੇਸ਼, ਪ੍ਰੋ. ਅਰਵਿੰਦਰ ਕੌਰ ਨੇ ਐੱਨ.ਐੱਸ.ਐੱਸ. ਦੀਆਂ ਗਤੀਵਿਧੀਆਂ ਅਤੇ ਡਾ. ਦਲਵਿੰਦਰ ਸਿੰਘ ਨੇ ਸੱਤ ਰੋਜ਼ਾ ਕੈਂਪ ਅਧੀਨ ਕਰਵਾਈਆਂ ਜਾਣ ਵਾਲੀਆਂ ਜਾਗਰੁਕਤਾ ਰੈਲੀਆਂ, ਲੈਕਚਰ ਅਤੇ ਪ੍ਰੋਜੈਕਟ ਵਰਕ ਸਬੰਧੀ ਚਾਨਣਾ ਪਾਇਆ।

ਕੈਂਪ ਦੇ ਪਹਿਲੇ ਦਿਨ ਵਲੰਟੀਅਰਾਂ ਦੀ ਰਜਿਸਟਰੇਸ਼ਨ, ਗਰੁੱਪਾਂ ਦਾ ਨਾਮਕਰਨ ਅਤੇ ਵਲੰਟੀਅਰਾਂ ਨੂੰ ਵੱਖ-ਵੱਖ ਜਿੰਮੇਵਾਰੀਆਂ ਸੌਪੀਆਂ ਗਈਆਂ। ਵਲੰਟੀਅਰਾਂ ਨੇ ਸਵੱਛਤਾ, ਨਸ਼ੇ ਦੀ ਬੁਰਾਈ ਅਤੇ ਹੋਰ ਸਮਾਜਿਕ ਬੁਰਾਈਆਂ ਸਬੰਧੀ ਕਵਿਤਾਵਾਂ ਅਤੇ ਵਿਚਾਰ ਵੀ ਪੇਸ਼ ਕੀਤੇ। ਵਲੰਟੀਅਰਾਂ ਨੂੰ ਟੀਮ ਵਰਕ ਸਬੰਧੀ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਪ੍ਰੋ. ਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਗੁਰਦੀਪ ਸਿੰਘ ਅਤੇ ਸ਼੍ਰੀ ਨਿਤਿਸ਼ ਕੁਮਾਰ ਵੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਜਤਿੰਦਰ ਕੁਮਾਰ ਨੇ ਕੀਤਾ।

ਫੋਟੋ : ਸੱਤ ਰੋਜ਼ਾ ਐੱਨ.ਐੱਸ.ਐੱਸ. ਸਪੈਸ਼ਲ ਕੈਂਪ ਦੇ ਉਦਘਾਟਨੀ ਸਮਾਰੋਹ ਦੀਆਂ ਝਲਕੀਆਂ।

Event Gallery