Events & College News
Select to listen
Back to All Events
Sep
09
2023

Teacher's Day celebrated by Government College Ropar HEIS department




ਸਰਕਾਰੀ ਕਾਲਜ ਰੋਪੜ ਐੱਚ.ਈ.ਆਈ.ਐੱਸ ਵਿਭਾਗ ਵੱਲੋਂ ਮਨਾਇਆ ਗਿਆ ਅਧਿਆਪਕ ਦਿਵਸ

ਮਿਤੀ 09-09-2023, ਰੂਪਨਗਰ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਚ.ਈ.ਆਈ.ਐੱਸ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਅਤੇ ਅਧਿਆਪਕ ਵਿਦਆਰਥੀਆਂ ਦੇ ਪਵਿੱਤਰ ਰਿਸ਼ਤੇ ਨੂੰ ਬਣਾਏ ਰੱਖਣ ਤੇ ਜੋਰ ਦਿੱਤਾ। ਐੱਚ.ਈ.ਆਈ.ਐੱਸ ਵਿਭਾਗ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਅਧਿਆਪਕ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਸਾਹਿਬਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੈਕਿੰਗ, ਭਾਸ਼ਣ ਪ੍ਰਤੀਯੋਗਤਾ, ਗੀਤ, ਡਾਂਸ ਅਤੇ ਵੀਡਿਓਗ੍ਰਾਫੀ ਆਦਿ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰੋ. ਮਨਦੀਪ ਕੌਰ, ਪ੍ਰੋ.ਹਰਪ੍ਰੀਤ ਕੌਰ,ਪ੍ਰੋ. ਗੁਰਪ੍ਰੀਤ ਕੌਰ ਨੇ ਜੱਜ ਦੀ ਭੁਮਿਕਾ ਨਿਭਾਈ ਅਤੇ ਮੰਚ ਸੰਚਾਲਨ ਪ੍ਰੋ. ਜੁਪਿੰਦਰ ਕੌਰ ਤੇ ਪ੍ਰੋ. ਅਨੁ ਰਾਣੀ ਨੇ ਕੀਤਾ। ਪ੍ਰੋ. ਮਨਪ੍ਰੀਤ ਕੌਰ ਨੇ ਧੰਨਵਾਦੀ ਸ਼ਬਦ ਪੇਸ਼ ਕੀਤੇ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪ੍ਰੋ. ਗੁਰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਸੋਨੀਆ ਸ਼ਰਮਾ ਨੇ ਅਹਿਮ ਯੋਗਦਾਨ ਦਿੱਤਾ।