ਮਿਤੀ 26-09-2025, ਰੂਪਨਗਰ
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਅਨੁਸਾਰ ਰਿਜਨਲ ਡਾਇਰੈਕਟਰ, ਐੱਨ.ਐੱਨ.ਐੱਸ., ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸਦਾ ਉਦੇਸ਼ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨਾਲ ਜੋੜ ਕੇ ਉਨ੍ਹਾਂ ਦੀ ਸੋਚ, ਸ਼ਕਤੀ ਅਤੇ ਭਾਗੀਦਾਰੀ ਰਾਹੀਂ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਲਈ ਕਰਵਾਏ ਜਾ ਰਹੇ ਅਜਿਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਸ਼੍ਰੀਮਤੀ ਸੁਨੀਤਾ ਯੁਵਾ ਅਧਿਕਾਰੀ ਰਿਜਨਲ ਡਾਇਰੈਕਟੋਰੇਟ ਐੱਨ.ਐੱਨ.ਐੱਸ, ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਥ ਆਈਕਨ ਸ੍ਰੀ ਓਮਕਾਰ ਮੋਹਨ ਨੇ ਵਿਕਸਿਤ ਭਾਰਤ 2047 ਦੇ ਸੰਕਲਪ ਅਤੇ ਟੀਚਿਆਂ ਬਾਰੇ ਪੀਪੀਟੀ ਰਾਹੀ ਵਲੰਟੀਅਰਾਂ ਨੂੰ ਜਾਣੂ ਕਰਵਾਇਆ ਅਤੇ ਯੁਵਾ ਆਈਕਨ ਸ੍ਰੀ ਆਸ਼ੀਸ਼ ਕੱਤਿਆਲ, ਜੋ "ਵਿਕਸਿਤ ਭਾਰਤ ਯੁਵਾ ਡਾਇਲਾਗ" ਦੇ ਰਨਰ-ਅਪ ਰਹੇ ਹਨ, ਨੇ ਆਪਣੇ ਨਿੱਜੀ ਅਨੁਭਵ ਸਾਂਝੇ ਕਰਦੇ ਹੋਏ ਵਲੰਟੀਅਰਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਯੁਵਾ ਕਨੈਕਟ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਨੇ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਅਤੇ ਡਾ.ਮਨਦੀਪ ਕੌਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਕਾਲਜ ਕੌਂਸਲ ਮੈਂਬਰ ਡਾ. ਨਿਰਮਲ ਸਿੰਘ ਬਰਾੜ ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਆਦਿ ਸਟਾਫ ਮੈਂਬਰ ਵੀ ਹਾਜ਼ਰ ਸਨ।