Feb122024
List All Events
A three-day career guidance and counseling workshop concluded
ਸਰਕਾਰੀ ਕਾਲਜ ਰੋਪੜ ਵਿਖੇ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ
ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਵਰਕਸ਼ਾਪ ਦਾ ਉਦੇਸ਼
ਮਿਤੀ 12-02-2024, ਰੂਪਨਗਰ, ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਹੇਠ ਲਗਾਈ ਜਾ ਰਹੀ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਦੇ ਉਦੇਸ਼ ਤਹਿਤ ਸਫਲਤਾ ਪੁਰਵਕ ਸਮਾਪਤ ਹੋਈ।
ਸਮਾਪਤੀ ਸਮਾਰੋਹ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਗ੍ਰਾਂਟ ਨਾਲ ਵਿਦਿਆਰਥੀਆਂ ਲਈ ਕਿੱਤੇ ਨਾਲ ਸਬੰਧਤ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਤਾਂ ਕਿ ਵਿਦਿਆਰਥੀ ਆਪਣੇ ਕਿੱਤੇ ਪ੍ਰਤੀ ਜਾਣਕਾਰੀ ਹਾਸਲ ਕਰਕੇ ਰੋਜਗਾਰ ਪ੍ਰਾਪਤ ਕਰ ਸਕਣ ਅਤੇ ਚੰਗੇ-ਉੱਦਮੀ ਬਣ ਸਕਣ। ਉਹਨਾਂ ਨੇ ਵਿਦਿਆਰਥੀਆਂ ਨੂੰ ਵਰਕਸ਼ਾਪ ਵਿੱਚ ਆਏ ਮਾਹਿਰਾ ਨਾਲ ਹੋਏ ਵਿਚਾਰ-ਵਟਾਂਦਰੇ ਅਨੁਸਾਰ ਆਪਣੇ ਟੀਚਿਆਂ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।
ਵਰਕਸ਼ਾਪ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਵਰਕਸ਼ਾਪ ਦੇ ਦੂਸਰੇ ਦਿਨ ਦੇ ਮੁੱਖ ਵਕਤਾ ਸ. ਹਰਜਿੰਦਰ ਸਿੰਘ ਚੀਮਾ, ਚੇਅਰਮੈਨ ਚੀਮਾ ਬੋਇਲਰਜ ਲਿਮਿਟਡ, ਕੁਰਾਲੀ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਅਨੁਭਵ ਵਿੱਚੋਂ ਚੰਗੇ ਉੱਦਮੀ ਬਣਨ ਦੇ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਆਪਣੇ ਕੰਪਨੀ ਦੇ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੱਤੀ ਅਤੇ ਭਵਿੱਖ ਵਿੱਚ ਚੰਗੇ ਉੱਦਮੀ ਬਣਨ ਲਈ ਵੱਖ-ਵੱਖ ਖੇਤਰਾਂ ਬਾਰੇ ਵੀ ਚਾਨਣਾ ਪਾਇਆ।
ਵਰਕਸ਼ਾਪ ਦੇ ਤੀਸਰੇ ਦਿਨ ਦੇ ਮੁੱਖ ਵਕਤਾ ਸੋਨੀ ਗੋਇਲ, ਡਾਇਰੈਕਟਰ, ਮਾਈ ਕਰੀਅਰ ਫਾਊਂਡਰ ਅਤੇ ਮੋਟੀਵੇਟਰ ਨੇ ਵਿਦਿਆਰਥੀਆਂ ਨੂੰ ਸਫਲਤਾ ਦੇ ਮੰਤਰ ਅਤੇ ਗੁਰ ਦੱਸੇ ਤਾਂ ਕਿ ਉਹ ਆਪਣੇ ਟੀਚੇ ਨੂੰ ਸਵੈ-ਵਿਸ਼ਵਾਸ ਨਾਲ ਪੂਰਾ ਕਰ ਸਕਣ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਵਿੱਚ ਦਾਖ਼ਲਾ ਲੈਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਅਹਿਮ ਜਾਣਕਾਰੀ ਦਿੱਤੀ।
ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ, ਮੈਂਬਰ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਡਾ. ਅਨੂੰ ਸ਼ਰਮਾ, ਪ੍ਰੋ. ਡਿੰਪਲ ਧੀਰ, ਡਾ. ਹਰਪ੍ਰੀਤ ਕੌਰ, ਪ੍ਰੋ. ਕੁਲਦੀਪ ਕੌਰ, ਡਾ. ਨੀਰੂ ਚੋਪੜਾ, ਪ੍ਰੋ. ਰੀਨਾ ਰਾਣੀ, ਪ੍ਰੋ. ਪੂਜਾ ਵਰਮਾ, ਪ੍ਰੋ. ਰਣਦੀਪ ਸਿੰਘ ਅਤੇ ਪ੍ਰੋ. ਸੁਰਿੰਦਰ ਸਿੰਘ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਵਿੰਦਰ ਕੌਰ, ਪ੍ਰੋ ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।
ਫੋਟੋ : ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਸ. ਹਰਜਿੰਦਰ ਸਿੰਘ ਚੀਮਾ ਅਤੇ ਸੋਨੀ ਗੋਇਲ ।
A Three-day Career Guidance And Counseling Workshop Concluded
Click View Album