Oct022022

List All Events

At Government College Rupnagar International Day of Non-Violence celebrated




ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ

ਮਹਾਤਮਾ ਗਾਂਧੀ ਜੀ ਦੇ ਵਿਚਾਰਾ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੀ ਲੋੜ : ਡਾ. ਹਰਜਸ ਕੌਰ ਰੂਪਨਗਰ, ਮਿਤੀ 02-10-2022 : ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ (ਕਾ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ‘ਅੰਤਰਰਾਸ਼ਟਰੀ ਅਹਿੰਸਾ ਦਿਵਸ’ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ ਅਤੇ ਲੀਗਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਮਹਿਮਾਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਮਹਾਤਮਾਂ ਗਾਂਧੀ ਜੀ ਦੇ ਜੀਵਨ ਤੋਂ ਸੇਧ ਲੈਣ ਅਤੇ ਉਹਨਾਂ ਦੇ ਵਿਚਾਰਾ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ ਕਿ ਮਹਾਤਮਾਂ ਗਾਂਧੀ ਭਾਰਤ ਦੇ ਆਧੁਨਿਕ ਇਤਿਹਾਸ ਵਿੱਚ ਅਹਿੰਸਾ ਦੇ ਪੁਜਾਰੀ ਸਨ ਅਤੇ ਉਹਨਾਂ ਨੇ ਗਾਂਧੀ ਜੀ ਦੇ ਵੱਖ-ਵੱਖ ਅਹਿੰਸਾਤਮਕ ਆਦੋਲਨਾਂ ਬਾਰੇ ਵਿਸਤਾਰ ਪੁਰਵਕ ਜਾਣਕਾਰੀ ਦਿੱਤੀ। ਡਾ. ਨਿਰਮਲ ਸਿੰਘ ਬਰਾੜ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਮਹਾਤਮਾਂ ਗਾਂਧੀ ਜੀ ਦੇ ਵਿਚਾਰ ਸਾਰਥਕ ਹਨ ਅਤੇ ਜੇਕਰ ਉਹਨਾਂ ਦੇ ਵਿਚਾਰਾਂ ਨੂੰ ਅਮਲੀ ਰੂਪ ਦਿੱਤਾ ਜਾਵੇ ਤਾਂ ਪਿੰਡਾਂ ਦਾ ਵਿਕਾਸ ਸਹੀ ਤਰੀਕੇ ਨਾਲ ਹੋਵੇਗਾ। ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਮਹਾਤਮਾ ਗਾਂਧੀ ਜੀ ਦੇ ਵਿਚਾਰਾਂ ਦੀ ਅੰਤਰ ਰਾਸ਼ਟਰੀ ਸਾਰਥਕਤਾ ਸਬੰਧੀ ਵਿਚਾਰ ਪ੍ਰਗਟ ਕੀਤੇ ਅਤੇ ਡਾ. ਦਲਵਿੰਦਰ ਸਿੰਘ ਨੇ ਧੰਨਵਾਦ ਕੀਤਾ। ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ ਨੇ ਕੈਡੇਟਸ ਨੂੰ ਦੇਸ਼ ਦੀ ਸੇਵਾ ਹਿੱਤ ਮਹਾਤਮਾਂ ਗਾਂਧੀ ਦੇ ਵਿਚਾਰਾ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਡਾ. ਜਤਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਸਟਾਫ ਮੈਂਬਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨ.ਐਸ.ਐਸ. ਵਲੰਟੀਅਰ, ਐਨ.ਸੀ.ਸੀ. ਕੈਡਿਟ ਅਤੇ ਵਿਦਿਆਰਥੀ ਹਾਜ਼ਰ ਸਨ।


Image from related Gallery Visit Event Gallery

At Government College Rupnagar International Day Of Non-violence Celebrated

Click View Album