Dec212022

List All Events

Government College Ropar player Arun Kumar created history by winning the bronze medal
ਸਰਕਾਰੀ ਕਾਲਜ ਰੋਪੜ ਦੇ ਖਿਡਾਰੀ ਅਰੁਣ ਕੁਮਾਰ ਨੇ ਕਾਂਸੇ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ

ਮਿਤੀ 21-12-2022, ਰੂਪਨਗਰ, ਸੀਨੀਅਰ ਏਸ਼ੀਅਨ ਕਿੱਕ ਬਾੱਕਸਿੰਗ ਚੈਂਪਿਅਨਸ਼ਿਪ-2022 ਜੋ ਕਿ ਥਾਈਲੈਂਡ (ਬੈਂਕਕਾਕ) ਵਿਖੇ ਮਿਤੀ 10 ਤੋਂ 18 ਦਸੰਬਰ, 2022 ਤੱਕ ਆਯੋਜਿਤ ਕੀਤੀ ਗਈ। ਜਿਸ ਵਿੱਚ ਸਰਕਾਰੀ ਕਾਲਜ ਰੋਪੜ ਦੇ ਖਿਡਾਰੀ, ਅਰੁਣ ਕੁਮਾਰ, ਬੀ.ਏ. ਭਾਗ ਤੀਜਾ ਨੇ ਕਾਂਸੇ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖਿਡਾਰੀ ਅਰੁਣ ਕੁਮਾਰ ਦਾ ਕਾਲਜ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਉਸਦੀ ਕਿੱਕ ਬਾੱਕਸਿੰਗ ਵਿੱਚ ਅੰਤਰ-ਰਾਸ਼ਟਰੀ ਉਪਲਬਧੀ ਲਈ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ, ਡਾ. ਹਰਮਨਦੀਪ ਕੌਰ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕਾਂ ਵੱਲੋਂ ਅਰੁਣ ਕੁਮਾਰ ਨੂੰ ਮੈਡਲ ਪਾ ਕੇ ਸਨਮਾਨਤ ਵੀ ਕੀਤਾ ਗਿਆ। ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਖਿਡਾਰੀ ਅਰੁਣ ਕੁਮਾਰ ਨੇ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਸੀਨੀਅਰ ਏਸ਼ੀਅਨ ਕਿੱਕ ਬਾੱਕਸਿੰਗ ਚੈਂਪਿਅਨਸ਼ਿਪ ਵਿੱਚ +94 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਰੂਪਨਗਰ ਜਿਲ੍ਹੇ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਮਾਣ ਦੁਆਇਆ ਹੈ। ਇਸ ਮੌਕੇ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਰਵਨੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ। ਫੋਟੋ : ਖਿਡਾਰੀ ਅਰੁਣ ਕੁਮਾਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਤੇ ਕਾਲਜ ਪ੍ਰਬੰਧ