Mar312023

List All Events

Government college player Vinod Kumar won the bronze medal in penkick silat




ਸਰਕਾਰੀ ਕਾਲਜ ਦੇ ਖਿਡਾਰੀ ਵਿਨੋਦ ਕੁਮਾਰ ਨੇ ਪੇਨਕਿਕ ਸਿਲਾਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਆੱਲ ਇੰਡੀਆ ਇੰਟਰ ਯੂਨੀਵਰਸਿਟੀ ਪੇਨਕਿਕ ਸਿਲਾਟ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕੀਤੀ ਪ੍ਰਤੀਨਿਧਤਾ : ਪ੍ਰੋ. ਹਰਜੀਤ ਸਿੰਘ ਰੂਪਨਗਰ, ਮਿਤੀ 28-03-2023: ਸਰਕਾਰੀ ਕਾਲਜ ਰੋਪੜ ਦੇ ਖਿਡਾਰੀ ਵਿਨੋਦ ਕੁਮਾਰ ਨੇ ਆੱਲ ਇੰਡੀਆ ਇੰਟਰ ਯੂਨੀਵਰਸਿਟੀ ਪੇਨਕਿਕ ਸਿਲਾਟ (65 ਕਿਲੋ ਗ੍ਰਾਮ ਭਾਰ ਵਰਗ) ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਵਿਖੇ ਮਿਤੀ 24-26 ਮਾਰਚ, 2023 ਨੂੰ ਆਯੋਜਿਤ ਚੈਂਪੀਅਨਸ਼ਿਪ 2022-23 ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪਹੁੰਚਣ ਤੇ ਖਿਡਾਰੀ ਵਿਨੋਦ ਕੁਮਾਰ ਨੂੰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੈਡਲ ਨਾਲ ਸਨਮਾਨਤ ਕੀਤਾ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਪ੍ਰੋ. ਹਰਜੀਤ ਸਿੰਘ, ਮੁਖੀ ਸਰੀਰਕ ਸਿੱਖਿਆ ਵਿਭਾਗ ਨੇ ਦੱਸਿਆ ਕਿ ਖਿਡਾਰੀ ਵਿਨੋਦ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਇਹ ਮੈਡਲ ਪ੍ਰਾਪਤ ਕੀਤਾ ਹੈ ਅਤੇ ਪੇਨਕਿਕ ਸਿਲਾਟ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਪ੍ਰਾਪਤੀ ਬਾਕੀ ਖਿਡਾਰੀਆਂ ਲਈ ਪ੍ਰੇਰਨਾ ਸ਼੍ਰੋਤ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਹਰਮਨਦੀਪ ਕੌਰ, ਡਾ. ਜਤਿੰਦਰ ਕੁਮਾਰ ਆਦਿ ਸਟਾਫ ਮੈਂਬਰ ਹਾਜ਼ਰ ਸਨ