Mar152023

List All Events

Information given to students for exam preparation and opportunities in Defense Services at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਡਿਫੈਂਸ ਸੇਵਾਵਾਂ ਵਿੱਚ ਮੌਕਿਆਂ ਅਤੇ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਵਿਦਿਆਰਥੀ ਤਕਨਾਲੋਜੀ ਦਾ ਸਹਾਰਾ ਲੈ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ : ਡਾ. ਸੰਤ ਸੁਰਿੰਦਰਪਾਲ ਸਿੰਘ

ਮਿਤੀ 15-03-2023, ਰੂਪਨਗਰ, ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਸਹਾਇਤਾ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਤਹਿਤ ‘ਡਿਫੈਂਸ ਸੇਵਾਵਾਂ ਵਿੱਚ ਮੌਕਿਆਂ ਅਤੇ ਪ੍ਰੀਖਿਆ ਦੀ ਤਿਆਰੀ’ ਲਈ ਵਿਸ਼ੇਸ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਕੈਪਟਨ (ਡਾ.) ਸੰਤ ਸੁਰਿੰਦਰਪਾਲ ਸਿੰਘ (ਕਾਲਜ ਦੇ ਸਾਬਕਾ ਪ੍ਰਿੰਸੀਪਲ) ਨੇ ਵਿਦਿਆਰਥੀਆਂ ਨੂੰ ਡਿਫੈਂਸ ਸੇਵਾਵਾਂ ਵਿੱਚ ਵੱਖ-ਵੱਖ ਮੌਕਿਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਨੇ ਭਾਰਤ ਦੀਆਂ ਤਿੰਨ ਸੈਨਾਵਾਂ ਆਰਮੀ, ਨੇਵੀ ਅਤੇ ਏਅਰ ਫੌਰਸ ਦੇ ਵੱਖ – ਵੱਖ ਵਿੰਗਾ ਵਿੱਚ ਰੋਜਗਾਰ ਸਬੰਧੀ ਮੌਕਿਆਂ ਬਾਰੇ ਵੀ ਚਾਨਣਾਂ ਪਾਇਆ। ਉਹਨਾਂ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਦਾ ਸਹਾਰਾ ਲੈ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਵੀ ਪ੍ਰੇਰਿਤ ਕੀਤਾ।

ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਕਾਲਜ ਪ੍ਰਬੰਧਕਾਂ ਨੇ ਮੁੱਖ ਵਕਤਾ ਡਾ. ਸੰਤ ਸੁਰਿੰਦਰਪਾਲ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਕਿਹਾ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੌਰਾਨ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਦੌਰਾਨ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਡਿੰਪਲ ਧੀਰ, ਡਾ. ਅਨੂੰ ਸ਼ਰਮਾਂ, ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾਂ, ਡਾ. ਹਰਪ੍ਰੀਤ ਕੌਰ, ਡਾ. ਨੀਰੂ ਚੌਪੜਾ, ਪ੍ਰੋ. ਰੀਨਾ ਰਾਣੀ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਮਨਜਿੰਦਰ ਸਿੰਘ ਤੋਂ ਇਲਾਵਾ ਕਾਲਜ ਦੇ ਪੁਰਾਣੇ ਵਿਦਿਆਰਥੀ ਰਵਿੰਦਰ ਸਿੰਘ ਵੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਧੰਨਵਾਦ ਡਾ. ਜਤਿੰਦਰ ਕੁਮਾਰ ਨੇ ਕੀਤਾ।

ਫੋਟੋ : ਡਾ. ਸੰਤ ਸੁਰਿੰਦਰਪਾਲ ਸਿੰਘ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਕਾਲਜ ਪ੍ਰਬੰਧਕ।