Feb202024

List All Events

International Mother Language Day celebrated




ਸਰਕਾਰੀ ਕਾਲਜ ਰੋਪੜ ਵਿਖੇ ਅੰਤਰ ਰਾਸ਼ਟਰੀ ਮਾਤ –ਭਾਸ਼ਾ ਦਿਵਸ ਮਨਾਇਆ ਗਿਆ

ਮਿਤੀ 20-02-2024 ਨੂੰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਸਾਹਿਤਕ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਤ ਭਾਸ਼ਾ ਉਸੇ ਤਰ੍ਹਾਂ ਜਰੂਰੀ ਹੈ ਜਿਸ ਤਰ੍ਹਾਂ ਖਾਣ-ਪੀਣਾ ਅਤੇ ਸਾਂਹ ਲੈਣਾ। ਮਾਤ ਭਾਸ਼ਾ ਮਨੁੱਖ ਦੀ ਸੂਝ ਨੂੰ ਉਚੇਰਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਤੇ ਜਿਲ੍ਹਾ ਲਿਖਾਰੀ ਸਭਾ ਦੇ ਪ੍ਰਮੁੱਖ ਸਕੱਤਰ ਸ. ਸੁਰਜਣ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੀ ਮਾਂ ਨੂੰ ਪਿਆਰ ਕਰਦੇ ਹਾਂ, ਉਸੇ ਤਰ੍ਹਾਂ ਮਾਂ ਬੋਲੀ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ। ਡਾ. ਸੁਖਜਿੰਦਰ ਕੌਰ ਨੇ ਸਭ ਨੂੰ ਜੀ ਆਇਆ ਆਖਿਆ। ਇਸ ਮੌਕੇ ਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਅਤੇ ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ ਅਤੇ ਪ੍ਰੋ. ਹਰਜੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਸੱਭਿਆਚਾਰਕ ਪ੍ਰਸ਼ਨੋਤਰੀ (ਕੁਇਜ਼) ਵਿੱਚ ਟੀਮ ਪੁਆਧ ਨੇ ਪਹਿਲਾ, ਟੀਮ ਦੁਆਬਾ ਨੇ ਦੂਜਾ ਅਤੇ ਟੀਮ ਮਾਲਵਾ ਨੇ ਤੀਜਾ ਸਥਾਨ ਹਾਸਲ ਕੀਤਾ।

ਕਾਵਿ ਉਚਾਰਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਿਮਰਨਜੀਤ ਕੌਰ, ਦੂਜਾ ਸਥਾਨ ਅਮਨਦੀਪ ਸਿੰਘ, ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਲੋਕ ਗੀਤ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਦਿਤਿਆ, ਦੂਜਾ ਸਥਾਨ ਨਵਦੀਪ ਸਿੰਘ, ਤੀਜਾ ਸਥਾਨ ਮੰਜੂ ਰਾਣੀ ਨੇ ਹਾਸਲ ਕੀਤਾ। ਕੈਲੀਗ੍ਰਾਫੀ (ਸੁੰਦਰ ਲਿਖਾਈ) ਵਿੱਚ ਮਨਪ੍ਰੀਤ ਕੌਰ ਨੇ ਪਹਿਲਾ, ਰੂਬੀ ਕੁਮਾਰੀ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੁਕਾਬਲੇ ਵਿੱਚ ਪਹਿਲਾ ਸਥਾਨ ਰੁਮਾਨੀ, ਦੂਜਾ ਸਥਾਨ ਨਿੱਕੀ ਅਤੇ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਵਿ ਸਿਰਜਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਨਪ੍ਰੀਤ ਕੌਰ ਤੇ ਦੂਜਾ ਸਥਾਨ ਅਮਨਪ੍ਰੀਤ ਸਿੰਘ ਨੇ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਡਾ. ਸੁਖਜਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਰਜਿੰਦਰ ਕੌਰ, ਡਾ. ਨਰਿੰਦਰ ਕੌਰ ਅਤੇ ਪ੍ਰੋ. ਮਨਦੀਪ ਕੌਰ ਨੇ ਨਿਭਾਈ। ਕੁਇਜ਼ ਮਾਸਟਰ ਦੀ ਭੂਮਿਕਾ ਪ੍ਰੋ. ਤਰਨਜੋਤ ਕੌਰ ਅਤੇ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਹਰਦੀਪ ਕੌਰ ਅਤੇ ਡਾ. ਜਤਿੰਦਰ ਕੁਮਾਰ ਨੇ ਬਾਖੂਬੀ ਨਿਭਾਈ। ਇਸ ਮੌਕੇ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਡਾ. ਅਨੂ ਸ਼ਰਮਾ, ਪ੍ਰੋ. ਰਵਨੀਤ ਕੌਰ ਅਤੇ ਪ੍ਰੋ. ਰਣਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ

Image from related Gallery Visit Event Gallery

International Mother Language Day Celebrated

Click View Album