Feb152025

List All Events

NSS volunteers participated in the National Integration Camp




ਸਰਕਾਰੀ ਕਾਲਜ ਰੋਪੜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਰਾਸ਼ਟਰੀ ਏਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ



ਮਿਤੀ 15-02-2025, ਰੂਪਨਗਰ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਲੰਟੀਅਰ ਸਿਮਰਨਜੋਤ ਕੌਰ ਅਤੇ ਯਸ਼ ਕੁਮਾਰ ਨੇ ਚੰਡੀਗੜ੍ਹ ਯੂਨੀਵਰਸਿਟੀ, ਮੁਹਾਲੀ ਵਿਖੇ ਆਯੋਜਿਤ ਰਾਸ਼ਟਰੀ ਏਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ।

ਕਾਲਜ ਪਹੁੰਚਣ ਤੇ ਵਲੰਟੀਅਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਦੀ ਇਸ ਪ੍ਰਾਪਤੀ ਸਬੰਧੀ ਕੌਮੀ ਸੇਵਾ ਯੋਜਨਾ ਵਿਭਾਗ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਵੱਲੋਂ ਇਸ ਕੈਂਪ ਵਿੱਚ ਐੱਨ.ਐੱਸ.ਐੱਸ. ਪੰਜਾਬ ਯੂਨਿਟ ਦੀ ਅਗਵਾਈ ਕੀਤੀ ਗਈ ਜੋ ਕਿ ਇੱਕ ਅਹਿਮ ਪ੍ਰਾਪਤੀ ਹੈ। ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਸੱਤ ਰੋਜਾ ਰਾਸ਼ਟਰੀ ਏਕਤਾ ਕੈਂਪ ਦੌਰਾਨ ਵਲੰਟੀਅਰਾਂ ਨੇ ਸਵੱਛਤਾ, ਸਭਿਆਚਾਰਕ, ਪ੍ਰਤਿਭਾ ਮੁਕਾਬਲੇ, ਖੇਡਾਂ ਅਤੇ ਲੈਕਚਰ ਸੈਸ਼ਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਉਹਨਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤ ਦੇ ਦਸ ਰਾਜਾਂ ਦੇ 210 ਵਲੰਟੀਅਰਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਵਲੰਟੀਅਰਾਂ ਨੂੰ ਵੱਖ-ਵੱਖ ਰਾਜਾਂ ਦੇ ਸਭਿਆਚਾਰ ਨੂੰ ਜਾਨਣ ਦਾ ਮੌਕਾ ਪ੍ਰਾਪਤ ਹੋਇਆ।

ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਹਰਜੀਤ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਲਵਲੀਨ ਵਰਮਾਂ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।

ਫੋਟੋ : ਐੱਨ.ਐੱਸ.ਐੱਸ. ਵਲੰਟੀਅਰਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਤੇ ਕਾਲਜ ਪ੍ਰਬੰਧਕ ।

Image from related Gallery Visit Event Gallery

National Integration Event 2025

Click View Album