Dec042023

List All Events

Organized a special lecture on the occasion of International Day of Disability at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਮਿਤੀ 06-12-2023, ਰੂਪਨਗਰ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਆਦੇਸ਼ਾਂ ਅਤੇ ਪ੍ਰੋਗਰਾਮ ਕੋਆਰਡੀਨੇਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ‘ਦਿਵਿਆਂਗ ਵਿਅਕਤੀਆਂ ਦੇ ਅਧਿਕਾਰ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ 3 ਦਸੰਬਰ ਨੂੰ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਜਾਂਦਾ ਹੈ। ਜਿਸਦਾ ਉਦੇਸ਼ ਅਜਿਹੇ ਵਿਅਕਤੀਆਂ ਪ੍ਰਤੀ ਹਮਦਰਦੀ ਦੀ ਭਾਵਨਾਂ ਰੱਖਦੇ ਹੋਏ ਉਹਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਹਲ ਕਰਨ ਲਈ ਸਾਨੂੰ ਸਹਿਯੋਗ ਪੂਰਨ ਵਰਤਾਓ ਰੱਖਣਾ ਚਾਹੀਦਾ ਹੈ।

ਪ੍ਰੋ. ਸ਼ਮਿੰਦਰ ਕੌਰ ਨੇ ‘ਦਿਵਿਆਂਗ ਵਿਅਕਤੀਆਂ ਦੇ ਅਧਿਕਾਰ’ ਵਿਸ਼ੇ ਤੇ ਬੋਲਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆੱਫ ਪਬਲਿਕ ਐਡਮਨਿਸਟ੍ਰੇਸ਼ਨ, ਚੰਡੀਗੜ ਵਿਖੇ ਇਸ ਵਿਸ਼ੇ ਸਬੰਧੀ ਤਿੰਨ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਉਚੇਰੀ ਸਿੱਖਿਆ ਦੇ ਵੱਖ-ਵੱਖ ਨੁਮਾਇੰਦੇ ਸ਼ਾਮਲ ਹੋਏ। ਉਹਨਾਂ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਵਿੱਦਿਅਕ ਇਮਾਰਤਾਂ ਵਿੱਚ ਰੈਂਪ, ਲਿਫਟ ਦਾ ਪ੍ਰਬੰਧ, ਦਿਵਿਆਂਗ ਵਿਅਕਤੀਆਂ ਲਈ ਸਪੈਸ਼ਲ ਸੈੱਲ, ਬਿਨ੍ਹਾਂ ਵਿਤਕਰਾ ਦਾਖ਼ਲ ਕਰਨ ਆਦਿ ਪੱਖਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਨੂੰ ਗੁੰਗੇ ਅਤੇ ਬੋਲ਼ੇ ਵਿਅਕਤੀਆਂ ਲਈ ਉਚਿਤ ਭਾਸ਼ਾਵਾਂ, ਉਚਿਤ ਸੰਚਾਰ ਮਾਧਿਅਮ ਅਤੇ ਆਧੁਨਿਕ ਤਕੀਨੀਕ ਰਾਹੀਂ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨ ਕਰਨੇ ਚਾਹੀਦੇ ਹਨ।

ਡਾ. ਅਨੂ ਰਾਣੀ ਨੇ ਗੁੰਗੇ ਅਤੇ ਬੋਲ਼ੇ ਵਿਅਕਤੀਆਂ ਲਈ ਅੰਗਰੇਜ਼ੀ ਖਬਰਾਂ ਨੂੰ ਸੰਕੇਤਕ ਭਾਸ਼ਾ ਵਿੱਚ ਬਦਲਣ ਦੀ ਤਕਨੀਕ ਅਤੇ ਸਾਫਟਵੇਅਰ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ। ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦਿਵਿਆਂਗ ਵਿਅਕਤੀਆਂ ਦੇ ਚੁਣੌਤੀਆਂ ਦੇ ਹਲ ਲਈ ਸੰਵੇਦਨਸ਼ੀਲ ਰਵੱਈਆ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਸ਼੍ਰੀ ਕਰੁਣ ਕੁਮਾਰ, ਸ. ਰਣਜੀਤ ਸਿੰਘ, ਸ਼੍ਰੀ ਜੋਧ ਸਿੰਘ ਤੋਂ ਇਲਾਵਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ ਮੈਂਬਰ ਹਾਜ਼ਰ ਸਨ।

Image from related Gallery Visit Event Gallery

International Day Of Disability 2023

Click View Album