Jun202023

List All Events

Organized yoga camp under the theme Har Ghar Har Angan Yoga at Government College Ropar
ਸਰਕਾਰੀ ਕਾਲਜ ਰੋਪੜ ਵਿਖੇ ‘ਹਰ ਘਰ ਹਰ ਆਂਗਨ ਯੋਗ’ ਥੀਮ ਤਹਿਤ ਯੋਗ ਕੈਂਪ ਦਾ ਆਯੋਜਨ

ਸਰਕਾਰੀ ਕਾਲਜ ਰੋਪੜ ਵਿਖੇ ‘ਹਰ ਘਰ ਹਰ ਆਂਗਨ ਯੋਗ’ ਥੀਮ ਤਹਿਤ ਯੋਗ ਕੈਂਪ ਦਾ ਆਯੋਜਨ ਮਿਤੀ 20-06-2023, ਰੂਪਨਗਰ, ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾ ਤਹਿਤ 21 ਜੂਨ ਨੂੰ ਮਨਾਏ ਜਾ ਰਹੇ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਥੀਮ ‘ਹਰ ਘਰ ਹਰ ਆਂਗਨ ਯੋਗ’ ਦੇ ਸੰਦਰਭ ਵਿੱਚ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਤਿੰਨ ਰੋਜ਼ਾ ਯੋਗ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਾਲਜ ਦੇ ਐੱਨ.ਐੱਸ.ਐੱਸ., ਐੱਨ.ਸੀ.ਸੀ., ਰੈੱਡ ਰਿਬਨ ਕਲੱਬ, ਰੈੱਡ ਕਰਾਸ ਸੁਸਾਇਟੀ, ਮਿਸ਼ਨ ਤੰਦਰੁਸਤ ਪੰਜਾਬ ਦੇ 70 ਵਿਦਿਆਰਥੀ ਯੋਗ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ, ਰੂਪਨਗਰ ਦੇ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਵਰਿੰਦਰ ਮੋਹਨ ਪੁਹਾਲ, ਡਾ. ਸਿਮਤ ਤੁਲੀ, ਡਾ. ਜਗਜੀਤ ਕੌਰ, ਡਾ. ਕਰੁਣਾ ਪੁਰੀ ਅਤੇ ਉਪ ਵੈਦ ਉਕਾਂਰੇਸ਼ਵਰ ਵਿਦਿਆਰਥੀਆਂ ਨੂੰ ਯੋਗ ਦੇ ਵੱਖ-ਵੱਖ ਆਸਨਾਂ ਦੀ ਸਿਖਲਾਈ ਦੇ ਰਹੇ ਹਨ। ਯੋਗ ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਸ਼ਮਿੰਦਰ ਕੌਰ, ਡਾ. ਜਤਿੰਦਰ ਕੁਮਾਰ, ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਅਗਵਾਈ ਪ੍ਰਦਾਨ ਕਰ ਰਹੇ ਹਨ। ਫੋਟੋ : ਯੋਗ ਕੈਂਪ ਦੀਆਂ ਝਲਕੀਆਂ।

Image from related Gallery Visit Event Gallery

Har Ghar Har Angan Yoga

Click View Album