Mar242025

List All Events

Red Ribbon Club students participated in Jiba training camps




ਸਰਕਾਰੀ ਕਾਲਜ ਰੋਪੜ ਦੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਜਿਬਾ ਸਿਖਲਾਈ ਕੈਂਪਾਂ ਵਿੱਚ ਭਾਗ ਲਿਆ

ਮਿਤੀ 24 ਮਾਰਚ 2025 ਰੂਪਨਗਰ -ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸਰਦਾਰ ਜਤਿੰਦਰ ਸਿੰਘ ਗਿੱਲ ਜੀ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਯੁਵਾ ਸਿਖਲਾਈ ਕੈਂਪਾਂ ਵਿੱਚ ਭਾਗ ਲਿਆ। ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਜੀ ਨੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਿਖਲਾਈ ਕੈਂਪਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ ।

ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਡਾ. ਕੀਰਤੀ ਭਾਗੀਰਥ ਦੀ ਅਗਵਾਈ ਹੇਠ ਕਾਲਜ ਦੀਆਂ ਦੋ ਵਿਦਿਆਰਥਣਾਂ ਕਾਜਲ ਅਤੇ ਮੇਘਾ ਨੇ ਪੋਂਗ ਡੈਮ ਹਿਮਾਚਲ ਵਿਖੇ ਅਯੋਜਿਤ 10 ਰੋਜ਼ਾ ਵਾਟਰ ਸਪੋਰਟਸ ਸਿਖਲਾਈ ਕੈਂਪ ਵਿੱਚ ਭਾਗ ਲਿਆ । ਉਹਨਾਂ ਦੱਸਿਆ ਕਿ ਕਾਲਜ ਦੇ ਛੇ ਵਿਦਿਆਰਥੀਆਂ ਨੇ ਕੁੱਲੂ ਹਿਮਾਚਲ ਪ੍ਰਦੇਸ਼ ਵਿਖੇ ਅਯੋਜਿਤ ਵਾਟਰ ਸਪੋਰਟਸ ਕੈਂਪ ਵਿੱਚ ਸ਼ਮੂਲੀਅਤ ਕੀਤੀ । ਰੈਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ ਪ੍ਰੋ. ਜਗਜੀਤ ਸਿੰਘ ਨੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਹਫਜ਼ਾਈ ਕੀਤੀ।

ਫੋਟੋ:-ਯੁਵਾ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਕਾਲਜ ਪ੍ਰਿੰਸੀਪਲ ਅਤੇ ਕਾਲਜ ਪ੍ਰਬੰਧਕਾਂ ਨਾਲ।

Image from related Gallery Visit Event Gallery

2025-03-24 Red Ribbon Club Students Participated In Jiba Training Camps

Click View Album