Oct132023

List All Events

Regional youth and folk fair full of indelible memories spreading the colors of culture




ਸਭਿਆਚਾਰ ਦੇ ਰੰਗ ਬਿਖੇਰਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਮਿੱਟ ਯਾਦਾਂ ਨਾਲ ਸੰਪੰਨ

ਰੋਪੜ ਦੀ ਜੰਮਪਲ਼ ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਦਾ ਸਨਮਾਨ ਮਿਤੀ 13-10-2023 ਰੂਪਨਗਰ, ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਸਭਿਆਚਾਰ ਦੇ ਰੰਗ ਬਿਖੇਰਦਾ ਮਿੱਠੀਆਂ ਅਤੇ ਅਮਿੱਟ ਯਾਦਾਂ ਨਾਲ ਸੰਪੰਨ ਹੋਇਆ। ਉਚੇਚੇ ਤੌਰ ਤੇ ਐਡਵੋਕੇਟ ਦਿਨੇਸ਼ ਚੱਢਾ ਐੱਮ.ਐੱਲ.ਏ. ਰੂਪਨਗਰ , ਡਾ. ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ, ਰੂਪਨਗਰ ਅਤੇ ਸ੍ਰ ਹਰਬੰਸ ਸਿੰਘ ਕੰਧੋਲਾ, ਮੈਨੇਜਰ,ਦਾ ਅੰਬਾਲਾ ਬੋਰਡ ਆਫ ਐਜੂਕੇਸ਼ਨ ਟਰੱਸਟ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦੇਣ ਲਈ ਹਾਜ਼ਰ ਹੋਏ। ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ. ਪਰਮਜੀਤ ਸਿੰਘ, ਪੀ.ਸੀ.ਐੱਸ. ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਨੇ ਯੁਵਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਸਮਾਰੋਹ ਦੀ ਪ੍ਰਧਾਨਗੀ ਡਾ. ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ ਨੇ ਕੀਤੀ । ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਡਿਪਟੀ ਡਾਇਰੈਕਟਰ (ਰਿਟਾ.) ਉਚੇਰੀ ਸਿੱਖਿਆ ਵਿਭਾਗ ਡਾ. ਜਸਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਗੀਤਕ ਕਲਾਵਾਂ ਸਮਾਰੋਹ ਦੀ ਪ੍ਰਧਾਨਗੀ ਡਾ. ਜਗਜੀਤ ਸਿੰਘ, ਸਾਬਕਾ ਮੁਖੀ, ਪੰਜਾਬੀ ਵਿਭਾਗ ਨੇ ਕੀਤੀ। ਡਾ. ਗਗਨਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਨੇ ਸਰਕਾਰੀ ਕਾਲਜ ਵੱਲੋਂ ਮੇਲੇ ਦੇ ਸੁਚੱਜੇ ਸੰਚਾਲਨ ਦੀ ਵਧਾਈ ਦਿੱਤੀ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਮਿਲੇ ਸਹਿਯੋਗ ਦੀ ਸ਼ਲਾਘਾ ਕੀਤੀ।

ਮੇਜਬਾਨ ਕਾਲਜ ਵੱਲੋਂ ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਦਾ ਸਨਮਾਨ ਕੀਤਾ ਗਿਆ। ਰੋਪੜ ਦੀ ਜੰਮਪਲ ਪ੍ਰਸਿੱਧ ਗਾਇਕਾ ਅਮਰ ਨੂਰੀ ਨੇ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਮੇਰੇ ਨੱਚਦੀ ਦੇ ਖੁੱਲ੍ਹ ਗਏ ਵਾਲ਼ ਭਾਬੀ ਮੇਰੀ ਗੁੱਤ ਕਰਦੇ ਅਤੇ ਤੇਰਾ ਲਿਖਦੂ ਸਫ਼ੈਦਿਆਂ ਤੇ ਨਾਂ ਜਿੰਨ੍ਹੇ ਨੇ ਜੀ.ਟੀ. ਰੋਡ ਦੇ ਉੱਤੇ ਗਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਯੁਵਕ ਮੇਲੇ ਵਿੱਚ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਨੂੰ ਚੈਂਪੀਅਨ ਦਾ ਮਾਣ ਪ੍ਰਾਪਤ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਫਸਟ ਰਨਰਅੱਪ ਅਤੇ ਸਰਕਾਰੀ ਕਾਲਜ ਰੋਪੜ ਸੈਕਿੰਡ ਰਨਰਅੱਪ ਰਿਹਾ। ਮਿਊਜਿਕ, ਫਾਈਨ ਆਰਟਸ, ਫੋਕ ਆਰਟਸ ਤੇ ਡਾਂਸ ਦੀ ਟਰਾਫੀ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪ੍ਰਾਪਤ ਕੀਤੀ। ਥਿਏਟਰ ਦੀ ਟਰਾਫੀ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਅਤੇ ਲਿਟਰੇਰੀ ਦੀ ਟਰਾਫੀ ਸਰਕਾਰੀ ਕਾਲਜ ਰੋਪੜ ਨੇ ਹਾਸਲ ਕੀਤੀ।

ਯੁਵਕ ਮੇਲੇ ਦੇ ਕੋਆਰਡੀਨੇਟਰ ਡਾ. ਹਰਜੱਸ ਕੌਰ ਨੇ ਦੱਸਿਆ ਕਿ ਗਿੱਧੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸ਼ਾਸ਼ਤਰੀ ਨ੍ਰਿਤ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਪਹਿਲੇ ਸਥਾਨ ਤੇ ਰਿਹਾ। ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਵਿੱਚ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਪਹਿਲਾ, ਗੋਸੁਆਮੀ ਗਨੇਸ਼ ਦੱਤਾ ਸਨਾਤਨ ਧਰਮ ਕਾਲਜ, ਖੇੜੀ ਗੁਰਨਾ ਨੇ ਦੂਜਾ, ਸੈਫਰਨ ਕਾਲਜ ਫਾਰ ਗਰਲਜ਼, ਕੋਟਲਾ ਬਜਵਾਰਾ ਨੇ ਤੀਜਾ, ਰਵਾਇਤੀ ਲੋਕ ਗੀਤ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ ਸਥਾਨ ਨੇ ਪਹਿਲਾ, ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਗੋਸੁਆਮੀ ਗਨੇਸ਼ ਦੱਤਾ ਸਨਾਤਨ ਧਰਮ ਕਾਲਜ, ਖੇੜੀ ਗੁਰਨਾ ਨੇ ਤੀਜਾ, ਕਲੀ ਗਾਇਣ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ, ਵਾਰ ਗਾਇਨ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ, ਕਵੀਸ਼ਰੀ ਵਿੱਚ ਮਾਤਾ ਗੁਜ਼ਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਨੇ ਤੀਜਾ, ਸ਼ਾਸਤਰੀ ਸੰਗੀਤ ਵਾਦਨ ਤਾਲ (ਪ੍ਰਕਸ਼ਨ) ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ ਹਾਸਲ ਕੀਤਾ। ਸ਼ਾਸ਼ਤਰੀ ਸੰਗੀਤ ਵਾਦਨ ਸਵਰ (ਨਾਨ ਪ੍ਰਕਸ਼ਨ) ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਮਾਤਾ ਗੁਜ਼ਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਦੂਜਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੇਲੇ ਨੂੰ ਸਫ਼ਲ ਬਣਾਉਣ ਲਈ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਵੱਖ-ਵੱਖ ਕਮੇਟੀਆਂ ਦੇ ਕਨਵੀਨਰ ਅਤੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

ਮੰਚ ਸੰਚਾਲਨ ਦੀ ਭੂਮਿਕਾ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਹਰਦੀਪ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਦੀਪ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਡਾ. ਹਰਪ੍ਰੀਤ ਕੌਰ, ਪ੍ਰੋ. ਮਨਜਿੰਦਰ ਸਿੰਘ, ਡਾ. ਹਰਮਨਦੀਪ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ ਨੇ ਸੁਚੱਜੇ ਢੰਗ ਨਾਲ ਨਿਭਾਈ।

Image from related Gallery Visit Event Gallery

Regional Youth And Folk Fair Closer

Click View Album