Mar162023

List All Events

Seven day career guidance and counseling workshop concluded at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸਮਾਪਤ

ਟੀਚਾ ਮਿੱਥਣ, ਵੱਡਿਆ ਤੋਂ ਸਲਾਹ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਜਿੰਦਗੀ ਦੀ ਕਾਮਯਾਬੀ ਦਾ ਮੰਤਰ: ਸ. ਤੇਜਪਾਲ ਸਿੰਘ

ਮਿਤੀ 16-03-2023, ਰੂਪਨਗਰ, ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਸਹਾਇਤਾ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਕਾਲਜ, ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਸੱਤ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਦੇ ਸੰਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਸ. ਤੇਜਪਾਲ ਸਿੰਘ, ਸਾਬਕਾ ਚੀਫ਼ ਇੰਜਨੀਅਰ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ, ਵਿਭਾਗ, ਪੰਜਾਬ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਕਾਲਜ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਕਿਹਾ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਾਲਜ ਦੇ ਪੁਰਾਣੇ ਵਿਦਿਆਰਥੀ ਸ. ਤੇਜਪਾਲ ਸਿੰਘ ਦੀ ਸਖਸ਼ੀਅਤ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਵੱਖ-ਵੱਖ ਸੇਵਾਵਾਂ ਬਾਰੇ ਚਾਨਣਾ ਪਾਇਆ।

ਮੁੱਖ ਮਹਿਮਾਨ ਸ. ਤੇਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣਾ ਟੀਚਾ ਮਿੱਥਣ, ਵੱਡਿਆ ਤੋਂ ਸਲਾਹ ਲੈਣ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕੇ ਅਸਫ਼ਲਤਾ ਜ਼ਿੰਦਗੀ ਵਿੱਚ ਹਾਰ ਜਾਣ ਲਈ ਨਹੀਂ ਸਗੋਂ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ ਲਈ ਉਤਸਾਹਿਤ ਕਰਦੀ ਹੈ। ਉਨ੍ਹਾਂ ਨੇ ਵਾਤਾਵਰਣ ਸਬੰਧੀ ਦਰਪੇਸ਼ ਚਣੌਤੀਆਂ ਬਾਰੇ ਜਾਗਰੂਕ ਹੋਣ ਲਈ ਕਿਹਾ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ।

ਵਰਕਸ਼ਾਪ ਦੇ ਸਵੇਰ ਦੇ ਸੈਸ਼ਨ ਵਿੱਚ ਸ੍ਰੀ ਵਾਸੂ ਮੋਹਨ ਭਟਨਾਗਰ ਨੇ ਲੋਕ ਸੰਚਾਰ ਤੇ ਸੰਬੋਧਨ ਦੀ ਸਫਲਤਾ ਦੇ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋ. ਅਰਵਿੰਦਰ ਕੌਰ ਨੇ ਵਰਕਸ਼ਾਪ ਸਬੰਧੀ ਰਿਪੋਰਟ ਪੇਸ਼ ਕੀਤੀ ਅਤੇ ਪ੍ਰੋ. ਡਿੰਪਲ ਧੀਰ ਨੇ ਰਸਮੀ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥਣ ਮਮਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵਰਕਸ਼ਾਪ ਸਬੰਧੀ ਆਪਣੇ ਅਨੁਭਵ ਸਾਂਝੇ ਕੀਤੇ। ਵਿਦਿਆਰਥੀ ਸਿਮਰਨ ਸਿੰਘ, ਪਾਰਸ਼ਵ ਜੈਨ, ਅਦਿਤਯ ਜੈਨ ਅਤੇ ਵਿਸ਼ਾਲੀ ਨੇ ਪੀ.ਪੀ.ਟੀ ਰਾਹੀਂ ਸੱਤ ਰੋਜਾ ਵਰਕਸ਼ਾਪ ਦੀਆਂ ਗਤੀਵਿਧੀਆਂ ਨੂੰ ਬਾਖੁਬੀ ਪੇਸ਼ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ। ਅੰਤ ਵਿੱਚ ਰਾਸ਼ਟਰੀ ਗੀਤ ਦਾ ਗਾਇਨ ਪ੍ਰਭਜੋਤ ਕੌਰ, ਕਮਲਜੀਤ ਕੌਰ ਅਤੇ ਜੋਤੀ ਨੇ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਵਰਕਸ਼ਾਪ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਅਤੇ ਵਿਦਿਆਰਥੀ ਵਿਕਾਸ ਦਾ ਸੰਦੇਸ਼ ਦਿੰਦੇ ਹੋਏ ਸਫਲਤਾ ਪੂਰਵਕ ਸਮਾਪਤ ਹੋਈ।

ਫੋਟੋ : ਮੁੱਖ ਮਹਿਮਾਨ ਸ. ਤੇਜਪਾਲ ਸਿੰਘ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਕਾਲਜ ਪ੍ਰਬੰਧਕ ਅਤੇ ਝਲਕੀਆਂ।



Image from related Gallery Visit Event Gallery

Seven Day Career Guidance And Counseling Workshop

Click View Album