Jun132023
List All Events
Under the Jal Shakti Abhiyan, a competition was organized for students at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਵਿਦਿਆਰਥੀਆਂ ਦੇ ਮੁਕਾਬਲੇ ਆਯੋਜਿਤ
ਮਿਤੀ 13-06-2023, ਰੂਪਨਗਰ, ਜਲ ਸ਼ਕਤੀ ਮੰਤਰਾਲਾ, ਭਾਰਤ ਸਰਕਾਰ ਦੇ ਆਦੇਸ਼ਾ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਲ ਸ਼ਕਤੀ ਅਭਿਆਨ ਦੇ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਇਸ ਵਰ੍ਹੇ ਦੇ ਥੀਮ ‘ਪੀਣ ਵਾਲੇ ਪਾਣੀ ਦੇ ਹੰਡਣਸਾਰ ਸੌਮੇ’ ਤੇ ਚਾਨਣਾਂ ਪਾਇਆ ਅਤੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਪ੍ਰੋ. ਸ਼ਮਿੰਦਰ ਕੌਰ, ਮੁਖੀ ਜੌਗਰਫੀ ਵਿਭਾਗ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅੰਤਰ ਵਿਭਾਗੀ ਸ਼ਲੋਗਨ ਲੇਖਣ, ਪੋਸਟਰ ਮੇਕਿੰਗ ਅਤੇ ਕੰਧ ਚਿੱਤਰ ਮੁਕਾਬਲੇ ਕਰਵਾਏ ਗਏ। ਜੱਜਮੈਂਟ ਦੀ ਭੂਮਿਕਾ ਪ੍ਰੋ. ਰਵਨੀਤ ਕੌਰ, ਡਾ. ਅਨੂ ਸ਼ਰਮਾ ਅਤੇ ਪ੍ਰੋ. ਤਰਨਜੋਤ ਕੌਰ ਨੇ ਨਿਭਾਈ। ਵਿਦਿਆਰਥੀਆਂ ਵੱਲੋਂ ਇਹਨਾਂ ਮੁਕਾਬਲਿਆਂ ਰਾਹੀਂ ਪਾਣੀ ਦੀ ਬਚਤ, ਪਾਣੀ ਦੇ ਸੋਮਿਆਂ ਦੀ ਸੰਭਾਲ, ਪੀਣ ਵਾਲੇ ਸਾਫ਼ ਪਾਣੀ ਅਤੇ ਸਵੱਛਤਾ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਈ ਗਈ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰੋ. ਡਿੰਪਲ ਧੀਰ ਨੇ ਜਲ ਸ਼ਕਤੀ ਅਭਿਆਨ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੋ. ਰਣਦੀਪ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਅਭਿਆਨ ਵਿੱਚ ਆਰਟਸ, ਕਮਰਸ, ਕੰਪਿਊਟਰ ਅਤੇ ਸਾਇੰਸ ਵਿਭਾਗਾਂ ਦੇ ਮੁਖੀ ਅਤੇ ਸਟਾਫ ਮੈਂਬਰਾਂ ਨੇ ਅਹਿਮ ਰੋਲ ਅਦਾ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਸ਼੍ਰੀ ਰਣਜੀਤ ਸਿੰਘ, ਸ਼੍ਰੀਮਤੀ ਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਫੋਟੋ : ਜਲ ਸ਼ਕਤੀ ਅਭਿਆਨ ਤਹਿਤ ਵਿਦਿਆਰਥੀਆਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਝਲਕ।

Competition Under The Jal Shakti Abhiyan
Click View Album