May082023

List All Events

World Red Cross Day was celebrated at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਮਿਤੀ 08-05-2023, ਰੂਪਨਗਰ, ਜਿਲ੍ਹਾ ਪ੍ਰਸਾਸ਼ਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਪ੍ਰੋ. ਉਪਦੇਸ਼ਦੀਪ ਕੌਰ, ਕਨਵੀਨਰ ਰੈੱਡ ਕਰਾਸ ਯੂਨਿਟ ਦੀ ਅਗਵਾਈ ਹੇਠ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਜਿਸ ਤਹਿਤ ਏਡਜ, ਭਰੂਣ ਹੱਤਿਆ, ਨਸ਼ਾ, ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ, ਲੈਕਚਰ ਅਤੇ ਵਿਦਿਆਰਥੀਆਂ ਦੇ ਭਾਸ਼ਣ ਪ੍ਰਤੀਯੋਗਿਤਾ, ਸ਼ਲੋਗਨ ਲੇਖਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖ ਵਕਤਾ ਡਾ. ਵੀਰੇਂਦਰ ਮੋਹਨ ਪਾਹੁਲ, ਆਯੂਰਵੇਦਿਕ ਮੈਡੀਕਲ ਅਫ਼ਸਰ, ਬਹਿਰਾਮਪੁਰ ਬੇਟ ਨੂੰ ਜੀ ਆਇਆਂ ਕਿਹਾ ਅਤੇ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਰੂਪਨਗਰ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ। ਡਾ. ਵੀਰੇਂਦਰ ਮੋਹਨ ਪਾਹੁਲ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਕਾਰਨ ਅਤੇ ਇਲਾਜ, ਖੂਨ ਦੀ ਕਮੀ, ਭਰੂਣ ਹੱਤਿਆ, ਅਤੇ ਨਸ਼ੇ ਵਰਗੀ ਬੁਰਾਈ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ। ਪ੍ਰੋ. ਉਪਦੇਸ਼ਦੀਪ ਕੌਰ ਨੇ ਰੈੱਡ ਕਰਾਸ ਦੇ ਬਾਨੀ ਜੀਨ ਹੈਨਰੀ ਡਿਉਨਾ ਦੀ ਜੀਵਨੀ ਅਤੇ ਉਹਨਾਂ ਦੁਆਰਾ ਮਨੁੱਖਤਾ ਦੀ ਸੇਵਾ ਲਈ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ। ਪ੍ਰੋ. ਮਨਜਿੰਦਰ ਸਿੰਘ ਨੇ ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ ਦੇ ਜੀਵਨ ਫਲਸਫ਼ੇ ਸਬੰਧੀ ਜਾਣਕਾਰੀ ਦਿੰਦਿਆ ਵਿਦਿਆਰਥੀਆਂ ਨੂੰ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਨੂ ਸ਼ਰਮਾ, ਪ੍ਰੋ. ਰਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ ਗਈ। ਭਾਸ਼ਣ ਪ੍ਰਤਿਯੋਗਤਾ ਵਿੱਚ ਸ਼ਿਵਾਨੀ ਯਾਦਵ ਨੇ ਪਹਿਲਾ, ਜਤਿੰਦਰ ਕੌਰ ਨੇ ਦੂਜਾ ਅਤੇ ਅਮਿਤ ਕੁਮਾਰ ਨੇ ਤੀਜਾ ਸ਼ਲੋਗਨ ਲੇਖਣ ਮੁਕਾਬਲੇ ਵਿੱਚ ਸੁਮੇਧਾ ਨੇ ਪਹਿਲਾ, ਕਮਲਜੀਤ ਕੌਰ ਨੇ ਦੂਜਾ ਅਤੇ ਸ਼ਾਲਿਨੀ ਯਾਦਵ ਨੇ ਤੀਜਾ, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਮੁਸਕਾਨ ਨੇ ਪਹਿਲਾ, ਵੰਦਨਾ ਨੇ ਦੂਜਾ ਅਤੇ ਵੀਨਾ ਨੇ ਤੀਜਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਭੂਮਿਕਾ ਡਾ. ਸੁਖਜਿੰਦਰ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਹਰਸਿਮਰਤ ਕੌਰ ਨੇ ਨਿਭਾਈ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਰੈੱਡ ਕਰਾਸ ਯੂਨਿਟ ਦੇ ਮੈਂਬਰ ਪ੍ਰੋ. ਰਾਜਿੰਦਰ ਕੌਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਗੁਰਪ੍ਰੀਤ ਕੌਰ (ਕੈਮਿਸਟਰੀ) ਅਤੇ ਪ੍ਰੋ. ਨਵਜੋਤ ਕੌਰ(ਕੰਪਿਊਟਰ ਵਿਭਾਗ) ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਅਜੈ ਕੁਮਾਰ, ਪ੍ਰੋ. ਦੀਪੇਂਦਰ ਸਿੰਘ, ਡਾ. ਨਰਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।

ਫੋਟੋ: ਵਿਸ਼ਵ ਰੈੱਡ ਕਰਾਸ ਦਿਵਸ ਦੀਆਂ ਝਲਕੀਆਂ









Image from related Gallery Visit Event Gallery

World Red Cross Day Was Celebrated

Click View Album