Nov302023

List All Events

Youth Services Departments two-day district-level open youth fair concluded with a grand celebration
ਯੁਵਕ ਸੇਵਾਵਾਂ ਵਿਭਾਗ ਦਾ ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ-ਸ਼ਾਨੋ ਸੌਕਤ ਨਾਲ ਸੰਪੰਨ

ਭੰਗੜੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਨੇ ਮਾਰੀ ਬਾਜੀ
ਯੁਵਕ ਮੇਲਿਆਂ ਰਾਹੀਂ ਹੋਵੇਗਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ : ਐਡਵੋਕੇਟ ਦਿਨੇਸ਼ ਚੱਢਾ


ਮਿਤੀ 30-11-2023 ਰੂਪਨਗਰ, ਡਾਇਰੈਕਟੋਰੇਟ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਆਦੇਸ਼ਾਂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਰੂਪਨਗਰ, ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਆਯੋਜਿਤ ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ ਅੱਜ ਸ਼ਾਨੋ-ਸੌਕਤ ਨਾਲ ਸੰਪੰਨ ਹੋਇਆ। ਯੁਵਕ ਮੇਲੇ ਦੇ ਦੂਸਰੇ ਦਿਨ ਦੇ ਮੁੱਖ ਮਹਿਮਾਨ ਐਡਵੋਕੇਟ ਦਿਨੇਸ਼ ਕੁਮਾਰ ਚੱਢਾ, ਮਾਨਯੋਗ ਐੱਮ.ਐੱਲ.ਏ., ਰੂਪਨਗਰ ਨੇ ਸ਼ਮਾ ਰੌਸ਼ਨ ਕਰਕੇ ਪੇਸ਼ਕਾਰੀਆਂ ਦਾ ਆਗਾਜ਼ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਯੁਵਕ ਮੇਲਿਆਂ ਰਾਹੀਂ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ ਅਤੇ ਵਿਦਿਆਰਥੀਆਂ ਦੇ ਨਾਲ – ਨਾਲ ਪਿੰਡਾਂ ਦੇ ਗੈਰ ਵਿਦਿਆਰਥੀਆਂ ਨੂੰ ਵੀ ਇਹਨਾਂ ਯੁਵਕ ਮੇਲਿਆਂ ਦਾ ਹਿੱਸਾ ਬਣਾਉਣ ਲਈ ਜਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਸ਼ੇਸ਼ ਮਹਿਮਾਨ ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉਤਸ਼ਾਹਤ ਕਰਨ ਲਈ ਯਤਨਸ਼ੀਲ ਹੈ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਡਾ. ਮਲਕੀਤ ਸਿੰਘ ਮਾਨ ਨੇ ਯੁਵਕ ਮੇਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੀਆਂ ਅਹਿਮ ਸਖਸ਼ੀਅਤਾਂ ਦਾ ਧੰਨਵਾਦ ਕੀਤਾ।

ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਮਾਲਵਿੰਦਰ ਸਿੰਘ ਕੰਗ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਨੂੰ ਅੱਗੇ ਵਧਣ ਦੇ ਨਾਲ-ਨਾਲ ਆਪਣੀ ਅਮੀਰ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਯੁਵਕ ਮੇਲੇ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਭੰਗੜੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮਮਿਕਰੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋ. ਕਾਲਜ ਬੇਲਾ ਨੇ ਦੂਜਾ, ਕਲੀ ਗਾਇਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਵਾਰ ਗਾਇਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਲੋਕ ਗੀਤ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਨੇ ਦੂਜਾ, ਭੰਡ ਅਤੇ ਸਮੂਹ ਗਾਇਨ (ਭਾਰਤੀ) ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਕਾਲਜ ਰੋਪੜ ਦੀਆਂ ਵਿਦਿਆਰਥਣਾਂ ਨੇ ਗੈਸਟ ਆਈਟਮ ਦੇ ਤੌਰ ਤੇ ਲੋਕ ਨਾਚ ਸੰਮੀ ਦੀ ਖੁਬਸੂਰਤ ਪੇਸ਼ਕਾਰੀ ਕੀਤੀ। ਵੱਖ-ਵੱਖ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਪ੍ਰੋ. ਗੁਰਬਖਸ਼ੀਸ ਸਿੰਘ, ਡਾ. ਦਲਵਿੰਦਰ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਰਣਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਸ. ਇੰਦਰਜੀਤ ਸਿੰਘ, ਸ. ਆਗਿਆ ਸਿੰਘ, ਸ. ਕੁਲਦੀਪ ਸਿੰਘ ਅਤੇ ਸ. ਚਰਨਜੀਤ ਸਿੰਘ ਨੇ ਨਿਭਾਈ। ਟਾਈਮ ਕੀਪਿੰਗ ਦੀ ਭੂਮਿਕਾ ਪ੍ਰੋ. ਪੂਜਾ ਵਰਮਾ, ਪ੍ਰੋ. ਪ੍ਰਭਜੋਤ ਵਰਮੀ ਅਤੇ ਪ੍ਰੋ. ਰਾਜਬੀਰ ਕੌਰ ਨੇ ਅਦਾ ਕੀਤੀ।

ਯੁਵਕ ਮੇਲੇ ਨੂੰ ਸਫਲ ਬਣਾਉਣ ਵਿੱਚ ਰੈੱਡ ਰਿਬਨ ਕਲੱਬ ਦੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਰਵਨੀਤ ਕੌਰ, ਪ੍ਰੋ. ਜਗਜੀਤ ਸਿੰਘ ਨੇ ਅਹਿਮ ਰੋਲ ਅਦਾ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਸਮੂਹ ਸਟਾਫ, ਯੁਵਕ ਸੇਵਾਵਾਂ ਦੇ ਜਗਜੀਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਤੀਯੋਗੀ ਵਿਦਿਆਰਥੀਆਂ ਦੇ ਇੰਚਾਰਜ ਸਾਹਿਬਾਨ ਵੀ ਹਾਜ਼ਰ ਸਨ।

Image from related Gallery Visit Event Gallery

Open Youth Fair 2023

Click View Album